Wednesday, February 12
Shadow

ਸੁਨਾਮ ‘ਚ ਦਰਦਨਾਕ ਹਾਦਸੇ ‘ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ

Share Please

ਪੰਜਾਬ – (ਰਾਹੁਲ ਅਗਰਵਾਲ) ਵੀਰਵਾਰ ਨੂੰ ਸੁਨਾਮ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸੁਨਾਮ ਮੇਹਲਾ ਰੋਡ ਉਪਰ ਭਿਆਨਕ ਹਾਦਸੇ ਵਿੱਚ ਲੋਕਾਂ ਦੀ ਜਾਨ ਚਲੀ ਗਈ ਹੈ। ਮ੍ਰਿਤਕਾ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ ਅਤੇ ਸਾਰੇ ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮਾਰੂਤੀ ਕਾਰ ਮਲੇਰਕੋਟਲਾ ਤੋਂ ਸੁਨਾਮ ਜਾ ਰਹੀ ਸੀ ਇਸ ਦੌਰਾਨ ਰਾਤ ਲਗਭਗ ​​2 ਵਜੇ ਭਿਆਨਕ ਹਾਦਸਾ ਵਾਪਰ ਗਿਆ। ਦੋ ਵੱਡੇ ਕੈਂਟਰਾਂ ਦੀ ਲਪੇਟ ਵਿੱਚ ਆਉਣ ਕਾਰਨ ਮਾਰੂਤੀ ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵੈਲਡਿੰਗ ਮਸ਼ੀਨ ਨਾਲ ਲੋਹੇ ਨੂੰ ਕੱਟ ਕੇ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਮਾਰੂਤੀ ਕਾਰ ਵਿੱਚੋਂ ਕੱਢਿਆ ਗਿਆ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸੁਨਾਮ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਮਾਲੇਰਕੋਟਲਾ ਵਿੱਚ ਬਾਬਾ ਹੈਦਰ ਸ਼ੇਖ ਦੀ ਦਰਗਾਹ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।

Call Us