ਜਲੰਧਰ :- (ਰਾਹੁਲ ਅਗਰਵਾਲ)-ਜਲੰਧਰ ਤੋਂ ਲਗਾਤਾਰ ਕਾਂਗਰਸ ਦੀਆਂ ਵਿਕਟਾਂ ਡਿੱਗ ਰਹੀਆਂ ਹਨ ਅੱਜ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਕੇਪੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ, ਇਸ ਮੌਕੇ ਉਹਨਾਂ ਦੇ ਨਾਲ ਜਲੰਧਰ ਦੇ ਕਈ ਸੀਨੀਅਰ ਲੀਡਰ ਹਾਜ਼ਰ ਸਨ। ਪਤਾ ਲੱਗਾ ਹੈ ਕਿ ਅਕਾਲੀ ਦਲ ਸਰਦਾਰ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਲੋਕ ਸਭਾ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ, ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿੱਚ ਜਾਣ ਨਾਲ ਜਲੰਧਰ ਲੋਕ ਸਭਾ ਸੀਟ ਉੱਪਰ ਕਾਫੀ ਫਸਵਾ ਮੁਕਾਬਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।