Tuesday, February 11
Shadow

ਆਪ’ ਆਗੂ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ‘ਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਨੂੰ ਮਿਲੇਗੀ ਹੋਰ ਤਾਕਤ

Share Please

ਜਲੰਧਰ (ਰਾਹੁਲ ਅਗਰਵਾਲ) :- ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਦਾ ਦਿਖਾਈ ਦੇ ਰਿਹਾ ਹੈ।ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਦੇ ਅੰਦਰ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਚੰਡੀਗੜ੍ਹ ‘ਚ ਜਗਬੀਰ ਸਿੰਘ ਬਰਾੜ ਨੂੰ ਪਾਰਟੀ ‘ਚ ਸ਼ਾਮਲ ਕਰਨਗੇ।

ਦੱਸ ਦੇਈਏ ਕਿ ਜਨਵਰੀ 2023 ਵਿੱਚ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਬਰਾੜ ਜਲੰਧਰ ਲੋਕ ਸਭਾ ਹਲਕੇ ਦੀ ਉਪ ਚੋਣ ਤੋਂ ਪਹਿਲਾਂ ‘ਆਪ’ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਿਹਾ ਗਿਆ ਸੀ ਬਰਾੜ ਪਹਿਲੀ ਵਾਰ 2007 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਛਾਉਣੀ ਸੀਟ ਤੋਂ ਚੁਣੇ ਗਏ ਸਨ। ਬਾਅਦ ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਵੀ ਰਹੇ ਫਿਰ ਕਾਂਗਰਸ ਵਿੱਚ।

ਫਿਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਬਰਾੜ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ। ਉਹ ਸੂਬੇ ਦੀ ਜਲੰਧਰ ਛਾਉਣੀ ਸੀਟ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫੇਲ ਹੋ ਗਏ ਸਨ। ਬਰਾੜ 2023 ‘ਚ ‘ਆਪ’ ‘ਚ ਸ਼ਾਮਲ ਹੋਏ ਸਨ।

Call Us