ਜਲੰਧਰ (ਰਾਹੁਲ ਅਗਰਵਾਲ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਪੀ.ਏ.ਪੀ. ਰੈਲੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਬੇਹੱਦ ਸੁਚੇਤ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਮੇਜਰ ਡਾ. ਅਮਿਤ ਮਹਾਜਨ ਨੇ ਕ੍ਰਿਮੀਨਲ ਕੋਡ 1973 (1974 ਐਕਟ 2) ਆਈਪੀਸੀ ਦੀ ਧਾਰਾ 144 ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਥਾਂ ਤੇ ਸਿਵਲ ਰਿਮੋਟ/ਪਾਇਲਟ ਏਅਰਕ੍ਰਾਫਟ ਸਿਸਟਮ/ਡਰੋਨ/ਹੈਲੀਕਾਪਟਰ (ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਦੇ ਵੀਵੀਆਈਪੀ ਹੈਲੀਕਾਪਟਰ/ਜਹਾਜ਼) ਤੋਂ ਇਲਾਵਾ ਹੋਰ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 24.05.2024 ਨੂੰ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤੱਕ ਲਾਗੂ ਰਹੇਗਾ। ਇਹ ਹੁਕਮ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਗਏ ਹਨ।