ਕਮਿਸ਼ਨਰੇਟ ਪੁਲਿਸ ਜਲੰਧਰ ਨੇ ਭਾਰਗੋ ਕੈਂਪ ਕਤਲ ਕਾਂਡ ਘਟਨਾ ਦੇ ਕੁਝ ਘੰਟਿਆਂ ਵਿੱਚ ਹੀ ਪਰਦਾ ਫਾਸ਼ ਕੀਤਾ
ਜਲੰਧਰ (ਰਾਹੁਲ ਅਗਰਵਾਲ) :- ਇੱਕ ਤੇਜ਼ ਅਤੇ ਸ਼ਲਾਘਾਯੋਗ ਕਾਰਵਾਈ ਵਿੱਚ, ਕਮਿਸ਼ਨਰੇਟ ਪੁਲਿਸ ਜਲੰਧਰ ਦੇ ਭਾਰਗੋ ਕੈਂਪ ਥਾਣਾ ਦੀ ਟੀਮ ਨੇ ਕਮਿਸ਼ਨਰ ਆਫ਼ ਪੁਲਿਸ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਕਤਲ ਮਾਮਲੇ ਨੂੰ ਕੁੱਝ ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ। ਇਸ ਕਾਰਵਾਈ ਦੀ ਦੇਖ-ਰੇਖ ਸ਼੍ਰੀ. ਮਨਪ੍ਰੀਤ ਸਿੰਘ ਢਿੱਲੋਂ (ਡੀ.ਸੀ.ਪੀ ਇਨਵੈਸਟੀਗੇਸ਼ਨ), ਸ਼੍ਰੀ. ਹਰਿੰਦਰ ਸਿੰਘ ਗਿੱਲ ( ਏ.ਡੀ.ਸੀ.ਪੀ-2 ਸਿਟੀ), ਸ਼੍ਰੀ. ਸਰਵਣਜੀਤ ਸਿੰਘ (ਏ.ਸੀ.ਪੀ ਵੈਸਟ) ਅਤੇ ਸ਼੍ਰੀ. ਸੁਖਜੀਤ ਸਿੰਘ (ਐਸ.ਐਚ.ਓ. ਭਾਰਗੋ ਕੈਂਪ) ਵਲੋਂ ਕੀਤੀ ਗਈ। ਕਾਰਵਾਈ ਦੌਰਾਨ ਪੁਲਿਸ ਨੇ ਥਾਣਾ ਭਾਰਗੋ ਕੈਂਪ ਦੇ ਖੇਤਰ ‘ਚ ਹੋਏ ਨਿਰਦਈ ਕਤਲ ਵਿੱਚ ਸ਼ਾਮਿਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।ਵੇਰਵਾ ਸਾਂਝੇ ਕਰਦਿਆਂ, ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਪਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਮਕਾਨ ਨੰਬਰ 625, ਨਜ਼ਦੀਕ ਸਿਵਲ ਡਿਸਪੈਂਸਰੀ, ਟਾਹਲੀ ਵਾਲਾ ਚੌਂਕ, ਭਾਰਗੋ ਕੈਂਪ ਦੀ ਸ਼ਿਕਾਇਤ ‘ਤੇ ਮੁਕੱਦਮਾ ਨੰਬਰ 107, ਮਿਤੀ 14.07.2025 ਨੂੰ ਧਾਰਾਵਾਂ 103(1), 191(3), ਅਤੇ 190 ਬੀਐਨਐਸ ਅਧੀਨ ਥਾਣਾ...
