ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਸਮਾਗਮ 13 ਮਾਰਚ ਨੂੰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ, ਜਲੰਧਰ ਛਾਉਣੀ ਵਿਖੇ ਕਰਵਾਏ ਜਾਣਗੇ
ਜਲੰਧਰ ਛਾਉਣੀ (ਰਾਹੁਲ ਅਗਰਵਾਲ) ਧੰਨ ਧੰਨ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਸਮਾਗਮ ਚੜ੍ਹਦੀ ਕਲਾ ਨੌਜਵਾਨ ਸਭਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਜਲੰਧਰ ਛਾਉਣੀ ਵਲੋਂ 13 ਮਾਰਚ 2024, ਦਿਨ ਬੁੱਧਵਾਰ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਜਲੰਧਰ ਛਾਉਣੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਪ੍ਰੀਤ ਸਿੰਘ ਆਨੰਦ, ਹਰਿੰਦਰ ਸਿੰਘ ਕੋਹਲੀ, ਜਸਪ੍ਰੀਤ ਸਿੰਘ ਬੰਕੀ, ਪ੍ਰਭਜੋਤ ਸਿੰਘ ਬਾਵਾ, ਮਨਪ੍ਰੀਤ ਸਿੰਘ ਰਾਜਪਾਲ, ਜਸਪ੍ਰੀਤ ਸਿੰਘ ਪ੍ਰਿੰਸ, ਸੁਖਰਾਜ ਸਿੰਘ, ਜਸਵਿੰਦਰ ਸਿੰਘ ਸੰਤੂ, ਗੁਰਅੰਗਦਪ੍ਰੀਤ ਸਿੰਘ, ਜਸਬੀਰ ਸਿੰਘ ਪ੍ਰਿੰਸ, ਜਸਮੀਤ ਸਿੰਘ ਰਾਜਾ ਅਤੇ ਜਸਮੀਤ ਸਿੰਘ ਸਾਬੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਾਈ ਜਗਜੀਤ ਸਿੰਘ ਜੀ ਬਬੀਹਾ (ਦਿੱਲੀ ਵਾਲੇ) ਅਤੇ ਭਾਈ ਹਰਜੀਤ ਸਿੰਘ ਜੀ , (ਹਜ਼ੂਰੀ ਰਾਗੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਜਲੰਧਰ ਛਾਉਣੀ) ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਗੁਰੂ ਚਰਨਾਂ ਨਾਲ ਜੋੜਨਗ...
