ਦਿੱਲੀ (ਰਾਹੁਲ ਅਗਰਵਾਲ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਏਜੰਸੀ ED ਨੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ED ਨੇ ਕੇਜਰੀਵਾਲ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਅਤੇ ਇਸ ਤੋਂ ਬਾਅਦ ਟੀਮ ਉਨ੍ਹਾਂ ਨੂੰ ED ਦਫ਼ਤਰ ਲੈ ਗਈ।ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਉਹ ਅਸਤੀਫਾ ਨਹੀਂ ਦੇਣਗੇ। ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਸਨ, ਹਨ ਅਤੇ ਰਹਿਣਗੇ। ਗ੍ਰਿਫਤਾਰੀ ਦੇ ਸਮੇਂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਰੀ ਭੀੜ ਦੇਖੀ ਗਈ।
‘ਆਪ’ ਵਰਕਰਾਂ ਨੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਾਏ। ED ਦੀ ਟੀਮ ਦੇ ਪਹੁੰਚਦੇ ਹੀ ਦਿੱਲੀ ਦੇ ਵਿਧਾਇਕਾਂ ਦਾ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਉਣਾ ਸ਼ੁਰੂ ਹੋ ਗਿਆ। ਮੰਤਰੀ ਸੌਰਭ ਭਾਰਦਵਾਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਪਹੁੰਚੇ ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।