ਯੁੱਧ ਨਸ਼ਿਆਂ ਵਿਰੁੱਧ’ : ਜਲੰਧਰ ’ਚ ਨਸ਼ਾ ਤਸਕਰ ਦੀ ਇਕ ਹੋਰ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
ਜਲੰਧਰ (ਰਾਹੁਲ ਅਗਰਵਾਲ) ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੇ ਦੇ ਸਮੱਗਲਰ ਰਾਜਨ ਉਰਫ਼ ਨਾਜ਼ਰ ਵਾਸੀ ਬਾਬਾ ਬੁੱਢਾ ਜੀ ਨਗਰ (ਦਕੋਹਾ), ਜਲੰਧਰ ਵਲੋਂ ਉਸਾਰੀ ਗਈ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।
ਨਗਰ ਨਿਗਮ ਅਤੇ ਪੁਲਿਸ ਦੀਆਂ ਟੀਮਾਂ ਜਿਨਾਂ ਦੀ ਅਗਵਾਈ ਸਹਾਇਕ ਟਾਊਨ ਪਲੈਨਰ ਪੂਜਾ ਮਾਨ ਤੇ ਏ.ਸੀ.ਪੀ. ਸੈਂਟਰਲ ਨਿਰਮਲ ਸਿੰਘ ਵਲੋਂ ਕੀਤੀ ਗਈ, ਵਲੋਂ ਪੁਲਿਸ ਥਾਣਾ ਨੰਗਲ ਸ਼ਾਮਾ ਅਧੀਨ ਪੈਂਦੇ ਬਾਬਾ ਬੁੱਢਾ ਜੀ ਨਗਰ ਵਿਖੇ ਅਣ-ਅਧਿਕਾਰਤ ਉੁਸਾਰੀ ਨੂੰ ਢਾਹਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ACP ਨਿਰਮਲ ਸਿੰਘ ਨੇ ਦੱਸਿਆ ਕਿ ਰਾਜਨ ਉਰਫ਼ ਨਾਜ਼ਰ, ਵਾਸੀ ਬਾਬਾ ਬੁੱਢਾ ਜੀ ਨਗਰ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਸੀ ਅਤੇ ਇਸ ਖਿਲਾਫ਼ ਐਨ.ਡੀ.ਪੀ.ਐਸ. ਅਤੇ ਆਬਕਾਰੀ ਐਕਟ ਤਹਿਤ ਪੰਜ ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ।
ਏ.ਸੀ.ਪੀ. ਨੇ ਅੱਗੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਜਲੰਧਰ ਨਗਰ ਨਿਗਮ ਪਾਸੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਾ...
