ਜਲੰਧਰ ਪੁਲਿਸ ਕਮਿਸ਼ਨਰੇਟ ਨੇ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
ਜਲੰਧਰ (ਰਾਹੁਲ ਅਗਰਵਾਲ) :-ਜਲੰਧਰ ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇੱਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿਖੇ ਐਫਆਈਆਰ 116 ਮਿਤੀ 25-07-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍...