ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ , 150 ਗ੍ਰਾਮ ਹੈਰੋਇਨ ਸਮੇਤ 2 ਕਾਬੂ
ਜਲੰਧਰ (ਰਾਹੁਲ ਅਗਰਵਾਲ) :- ਜਲੰਧਰ ਨਸ਼ਾ ਤਸਕਰਾਂ ‘ਤੇ ਹੋਰ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਥਾਣਾ ਡਿਵੀਜ਼ਨ 1 ਜਲੰਧਰ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸੀਜੇਐਸ ਪਬਲਿਕ ਸਕੂਲ, ਸਰਵਿਸ ਲੇਨ ਜੀ.ਟੀ ਰੋਡ, ਜਲੰਧਰ ਨੇੜੇ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਇੱਕ ਬਲੇਨੋ ਕਾਰ ਨੰ. PB02-DR-0724 ਨੂੰ ਰੋਕਿਆ । ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕਾਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਤਾਂ ਡਰਾਈਵਰ ਅਤੇ ਉਸਦੇ ਸਾਥੀ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਡਰਾਈਵਰ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ, ਥਾਣਾ ਗੋਇੰਦਵਾਲ ਸਾਹਿਬ, ਤਰਨਤਾਰਨ ਅਤੇ ਉਸ ਦੇ ਸਾਥੀ ਦੀ ਪਹਿਚਾ...
