ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ‘ਤੇ ਕੱਸਿਆ ਸ਼ਿਕੰਜਾ , ਬੰਬੀਹਾ ਗੈਂਗ ਨਾਲ ਜੁੜੇ 2 ਗੈਂਗਸਟਰ ਗ੍ਰਿਫਤਾਰ
ਜਲੰਧਰ (ਰਾਹੁਲ ਅਗਰਵਾਲ) - ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਤਿੰਨ ਪਿਸਤੌਲਾਂ ਅਤੇ 1 ਕਿਲੋ ਅਫੀਮ ਬਰਾਮਦ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਬੰਬੀਹਾ ਗੈਂਗ ਦੇ ਦੋ ਖੌਫਨਾਕ ਗੈਂਗਸਟਰ ਆਪਣੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਸ਼ਹਿਰ ਵਿੱਚ ਸਰਗਰਮ ਸਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅਨਿਲ ਕੁਮਾਰ ਉਰਫ਼ ਰੌਕੀ ਪੁੱਤਰ ਧਰਮ ਚੰਦ ਵਾਸੀ ਮਕਾਨ ਨੰ: 1046 ਲੇਨ ਨੰਬਰ 8 ਕਬੀਰ ਨਗਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਰੌਕੀ ਖ਼ਿਲਾਫ਼ 20 ਤੋਂ ਵੱਧ ਕੇਸ ਪੈਂਡਿੰਗ ਹਨ ਅਤੇ ਉਹ ਸੂਬੇ ਭਰ ਵਿੱਚ ਅੱਠ ਸਾਲਾਂ ਤੋਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਰਿਹਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਰੌਕੀ ਨੇ ਪੁੱਛਗਿੱਛ...
