ਜਲੰਧਰ ਪੁਲਿਸ ਵੱਲੋਂ ਪੰਜ ਗਊ ਮਾਸ ਤਸਕਰ ਗ੍ਰਿਫਤਾਰ
ਜਲੰਧਰ (ਰਾਹੁਲ ਅਗਰਵਾਲ) : ਗਊ ਮਾਸ ਦੀ ਤਸਕਰੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਲਗਾਤਾਰ ਖੁਲਾਸੇ ਕਰ ਰਹੀਆਂ ਹਨ ਅਤੇ ਪੰਜਾਬ ਪੁਲਿਸ ਵੱਲੋਂ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਥਾਣਾ ਗੁਰਾਇਆ ਦੀ ਪੁਲਿਸ ਚੌਕੀ ਦੁਸਾਂਝ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ ਹੱਡਾ ਰੋੜੀ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਗਊ ਮਾਸ ਬਰਫ ਰੱਖਿਆ ਮਿਲਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਦੌਰਾਨ ਪੰਜਾ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਰੋਹਿਤ ਜੋਸ਼ੀ ਸਮੇਤ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੂੰ ਸ਼ਿਕਾਇਤ ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਰੋਹਿਤ ਜੋਸ਼ੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਖੇਤਰ ‘ਚ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਕਰੀਬ ਇਕ ਮਹੀਨਾ ਪਹਿਲਾਂ ਵੀ ਇੱਥੇ ਛਾਪੇਮਾਰੀ ਕੀਤੀ ਸੀ ਅਤੇ ਪੁਲਿਸ ਪਾਰਟੀ ਵੱਲੋਂ ਗਊ ਮਾਸ ਸਮੇਤ ਫੜਿਆ ਗਿਆ ਸੀ। ਇਸ ‘ਤੇ ਪੁਲਿਸ ਨੇ ਕਾਰਵਾਈ ਨਹੀਂ ਕੀਤੀ ਸੀ ਤੇ ਮਾਸ ਨੂੰ ਜਾਂਚ ਲਈ ...
