ਜਲੰਧਰ (ਰਾਹੁਲ ਅਗਰਵਾਲ) ਜਲੰਧਰ ਪੰਜਾਬ ‘ਚ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਰਾਜਨੀਤਕ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਇਸ ਵਾਰ ਜਲੰਧਰ ਲੋਕਸਭਾ ਹਲਕੇ ਤੋਂ ਚੌਧਰੀ ਪਰਿਵਾਰ ਦੀ ਟਿਕਟ ਕੱਟੀ ਜਾ ਰਹੀ ਹੈ, ਜਿਸਦੀ ਜਗ੍ਹਾ ਪਾਰਟੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ‘ਚ ਉਤਾਰਨ ਜਾ ਰਹੀ ਹੈ। ਜਲੰਧਰ ਲੋਕ ਸਭਾ ਸੀਟ ਦਾ ਐਲਾਨ ਅਧਿਕਾਰਤ ਤੌਰ ‘ਤੇ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।
ਸੂਤਰਾਂ ਅਨੁਸਾਰ ਇਸ ਵਾਰ ਜਲੰਧਰ ਲੋਕਸਭਾ ਤੋਂ ਚੌਧਰੀ ਪਰਿਵਾਰ ਦੀ ਬਜਾਏ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਾਕੀ ਸੀਟਾਂ ‘ਤੇ ਗੁਰਦਾਸਪੁਰ ਤੋਂ ਪ੍ਰਤਾਪ ਬਾਜਵਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਤੋਂ ਕੈਪਟਨ ਅਮਰਿੰਦਰ ਦੇ ਮੁਕਾਬਲੇ ਨਵਜੋਤ ਸਿੱਧੂ, ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਦੀਆਂ ਟਿਕਟਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ