ਜਲੰਧਰ ਕੈਂਟ(ਰਾਹੁਲ ਅਗਰਵਾਲ) :- ਜਲੰਧਰ ਕੈਂਟ ਥਾਣੇ ਵਿਚ ਬਤੌਰ SHO ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਗਗਨਦੀਪ ਸਿੰਘ ਸ਼ੇਖੋਂ ਨੇ ਕਿਹਾ ਕਿ ਉਹ ਕੈਂਟ ਵਿਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕਰਨਗੇ ਅਤੇ ਜੋ ਵੀ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਿਲ ਪਾਇਆ ਜਾਵੇਗਾ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਛਾਉਣੀ ਦੇ ਬਾਜ਼ਾਰਾਂ ਵਿੱਚ ਵੱਧ ਰਹੀ ਟਰੈਫਿਕ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਛਾਉਣੀ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹ ਕੈਂਟ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਥਾਣਾ ਬਸਤੀ ਬਾਵਾ ਖੇਲ ਵਿਖੇ ਸੇਵਾ ਨਿਭਾਅ ਰਹੇ ਸਨ ਅਤੇ ਉਨ੍ਹਾਂ ਨੇ ਇਲਾਕੇ ‘ਚ ਆਪਣੀ ਕਾਰਜਸ਼ੈਲੀ ਨਾਲ ਨਿਵੇਕਲੀ ਮਿਸਾਲ ਕਾਇਮ ਕੀਤੀ ਸੀ। ਉਨ੍ਹਾਂ ਕੈਂਟ ਵਾਸੀਆਂ ਨੂੰ ਵੀ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।