Saturday, February 15
Shadow

ਹੁਸ਼ਿਆਰਪੁਰ ‘ਚ ਦੋ ਕੈਦੀਆਂ ਨੇ ਲਿਆ ਫਾਹਾ

Share Please

ਹੁਸ਼ਿਆਰਪੁਰ: (ਰਾਹੁਲ ਅਗਰਵਾਲ) ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ। ਜਿਨਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ ਜੇਲ੍ਹ ਅੰਦਰ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਲੱਗ ਪਏ ਹਨ। ਇਨ੍ਹਾਂ ਦੋਵਾਂ ਹਵਾਲਾਤੀਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਦੁਪਹਿਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ਵਿੱਚ ਕਈ ਹਵਾਲਾਤੀਆਂ ਦੇ ਹੋਣ ਦੇ ਬਾਵਜੂਦ ਵੀ ਇਹ ਘਟਨਾ ਕਿਸ ਤਰ੍ਹਾਂ ਵਾਪਰੀ ਹੈ ਜੋ ਕਿ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਖੜੇ ਕਰ ਰਹੀ ਹੈ।

Call Us