Wednesday, March 12
Shadow

MP ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕੇਜਰੀਵਾਲ ਨੇ ਰਿੰਕੂ ਨੂੰ ਲੋਕ ਸਭਾ ‘ਚ ਸ਼ਾਮਲ ਹੋਣ ‘ਤੇ ਦਿੱਤੀ ਵਧਾਈ

Share Please

ਜਲੰਧਰ (ਰਾਹੁਲ ਅਗਰਵਾਲ): ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਨਵੀਂ ਦਿੱਲੀ ਵਿੱਚ ਲੋਕ ਸਭਾ ਵਿੱਚ ਸਹੁੰ ਚੁੱਕਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਗੁਲਦਸਤਾ ਭੇਟ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਰਿੰਕੂ ਨੂੰ ਲੋਕਸਭਾ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸਭਾ ਵਿੱਚ ਪੰਜਾਬੀਆਂ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨਗੇ।

MP ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਸੁਪਰੀਮੋ ਨੂੰ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੇ ਲੋਕ ਪੱਖੀ ਅਤੇ ਭਲਾਈ ਪ੍ਰੋਗਰਾਮਾਂ ਨੂੰ ਆਪਣੇ ਸੰਸਦੀ ਹਲਕੇ ਵਿੱਚ ਲਾਗੂ ਕਰਨ ਲਈ ਠੋਸ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਸੰਸਦ ਵਿੱਚ ਉਠਾਉਣ ਦੀ ਲੋੜ ਹੈ, ਇਸ ਲਈ ਉਹ ਲੋਕ ਸਭਾ ਵਿੱਚ ਅਜਿਹੇ ਮੁੱਦਿਆਂ ਨੂੰ ਉਠਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ ਤਾਂ ਜੋ ਨੀਤੀਗਤ ਨਜ਼ਰੀਏ ਤੋਂ ਮਹੱਤਵਪੂਰਨ ਫੈਸਲੇ ਲਏ ਜਾ ਸਕਣ।

MP ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਉਹ ਆਪਣੇ ਹਲਕੇ ਵਿੱਚ ਇਨ੍ਹਾਂ ਭਲਾਈ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਖੁਦ ਦੇਖਰੇਖ ਕਰ ਰਹੇ ਹਨ।

289 Comments

Leave a Reply

Your email address will not be published. Required fields are marked *

Call Us