ਇਸਤਰੀ ਜਾਗ੍ਰਿਤੀ ਮੰਚ ਵਲੋਂ ਥਾਣੇ ਅੱਗੇ ਧਰਨਾ ਪ੍ਰਦਰਸ਼ਨ
ਜਮਸ਼ੇਰ/ਜਲੰਧਰ:- ਇਸਤਰੀ ਜਾਗ੍ਰਿਤੀ ਮੰਚ ਵਲੋਂ ਮੀਂਹ ਦੀ ਕਿਣਮਿਣ ਅਤੇ ਪੁਲਿਸ ਅਧਿਕਾਰੀਆਂ ਦੀਆਂ ਧਮਕੀਆਂ ਦੇ ਬਾਵਜੂਦ ਥਾਣਾ ਸਦਰ ਜਮਸ਼ੇਰ ਦਾ 3 ਘੰਟੇ ਤੋਂ ਵੱਧ ਸਮਾਂ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਵਿੱਚ ਆ ਕੇ ਆਗੂਆਂ ਨਾਲ ਏਸੀਪੀ ਜਲੰਧਰ ਕੈਂਟ ਬਬਨਦੀਪ ਸਿੰਘ ਲੁਭਾਣਾ ਨੇ ਗੱਲਬਾਤ ਕਰਕੇ ਇਨਸਾਫ਼ ਦਾ ਭਰੋਸਾ ਦਿੱਤਾ ਤਾਂ ਜਾ ਕੇ ਘੇਰਾਓ ਖ਼ਤਮ ਕੀਤਾ ਗਿਆ।
ਇਸ ਮੌਕੇ ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਅਤੇ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਜੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਵਾਅਦੇ ਅਨੁਸਾਰ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਹਿਣ ਦੇ ਬਾਵਜੂਦ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਰਾਜ ਵਿੱਚ ਵੀ ਔਰਤਾਂ ਉੱਪਰ ਜ਼ਬਰ ਜ਼ੁਲਮ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਉਨ੍ਹਾਂ ਦੱਸਿਆ ਕਿ ਪਿੰਡ ਸਮਰਾਏ ਦੀ ਨੌਜਵਾਨ ਫੁੱਟਬਾਲ ਕੋਚ 26 ਸਾਲਾ ਹਰਦੀਪ ਕੌਰ ਪੁੱਤਰੀ ਜੋਗਿੰਦਰ ਸਿੰਘ ਵਲੋਂ ਜੰਡਿਆਲਾ ਮੰਜਕੀ ਦੇ ਵਸਨੀਕ ਅਰੁਨਦੀਪ ਸਿੰਘ ਉਰਫ਼ ਘੁੱਗੇ ਆਦਿ ਤੋਂ ਦੁਖੀ ਹੋ ਕੇ 27-28 ਸਤੰਬਰ 2022 ਦੀ ਦਰਮਿਆਨੀ ਰਾਤ ਨੂ...