ਜਲੰਧਰ ਛਾਉਣੀ ਦੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਪੱਪੂ ਨੇ ਅੱਜ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕੀਤੀ।
ਜਲੰਧਰ ਕੈਂਟ(ਰਾਹੁਲ ਅਗਰਵਾਲ):- ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਜਲੰਧਰ ਕੈਂਟ ਦੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਪੱਪੂ ਵਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੁਲਿਸ ਕਮਿਸ਼ਨਰ ਦਾ ਫੁੱਲਾਂ ਦਾ ਬੁੱਕੇ ਅਤੇ ਸਿਰੋਪਾਓ ਦੇ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੈਂਟ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਕੈਂਟ ਦੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਖਾਸ ਉਪਰਾਲੇ ਕਰਨ ਦੀ ਅਪੀਲ ਕੀਤੀ । ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮੋਂਟੂ ਸਭਰਵਾਲ ਵਲੋਂ ਦੀਪ ਨਗਰ ਦੀ ਸਮੱਸਿਆਵਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਰਸ਼ਨ ਸਿੰਘ ਮੱਲ੍ਹੀ, ਰਾਕੇਸ਼ ਕਸ਼ਯਪ, ਰਾਜ ਕੁਮਾਰ ਰਾਜੂ ਅਤੇ ਰਾਹੁਲ ਅਗਰਵਾਲ ਵੀ ਮੌਜੂਦ ਸਨ।...