Wednesday, March 12
Shadow

Tag: Monsoon in Himachal has caused destruction in the last 72 hours

ਹਿਮਾਚਲ ‘ਚ ਮਾਨਸੂਨ ਨੇ ਪਿਛਲੇ 72 ਘੰਟਿਆਂ ‘ਚ ਮਚਾਈ ਤਬਾਹੀ, 6 ਮੌਤਾਂ, 13 ਵਾਹਨ ਰੁੜ੍ਹੇ

Punjabi News
ਹਿਮਾਚਲ ‘ਚ ਮਾਨਸੂਨ ਨੇ ਦਸਤਕ ਦੇ ਨਾਲ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ 72 ਘੰਟਿਆਂ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਭਾਰੀ ਮੀਂਹ ਨੇ ਇੱਕ ਪੱਕਾ ਮਕਾਨ, 13 ਵਾਹਨ ਅਤੇ ਇੱਕ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਹੜ੍ਹ ਵਿੱਚ ਵਹਿ ਜਾਣ ਕਾਰਨ ਪੰਜ ਬੱਕਰੀਆਂ ਦੀ ਮੌਤ ਹੋ ਗਈ ਹੈ ਅਤੇ 16 ਲਾਪਤਾ ਹਨ। ਮੀਂਹ ਕਾਰਨ 2.56 ਕਰੋੜ ਰੁਪਏ ਦੀ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦ ਤਬਾਹ ਹੋ ਗਈ ਹੈ। ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਸੂਬੇ ਭਰ ਦੀਆਂ 85 ਸੜਕਾਂ ਬੰਦ ਹਨ। ਇਸੇ ਤਰ੍ਹਾਂ ਵਿਰਾਸਤੀ ਸ਼ਿਮਲਾ-ਕਾਲਕਾ ਰੇਲਵੇ ਟ੍ਰੈਕ ‘ਤੇ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਦੋ ਦਿਨਾਂ ਤੋਂ ਸਾਰੀਆਂ ਰੇਲ ਗੱਡੀਆਂ ਬੰਦ ਹਨ। ਇਸ ਨਾਲ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਭਾਰੀ ਮੀਂਹ ਤੋਂ ਬਾਅਦ, ਚੰਡੀਗੜ੍ਹ-ਮਨਾਲੀ NH-21 ਨੂੰ ਵੀ ਸੱਤ ਮੀਲ ਵਿੱਚ ਢਿੱਗਾਂ ਡਿੱਗਣ ਕਾਰਨ ਐਤਵਾਰ ਸ਼ਾਮ ਨੂੰ ਬੰਦ ਕਰ ਦਿੱਤਾ ਗਿਆ। ਇਸ ਕਾਰਨ ਅੱਧੀ ਰਾਤ ਤੱਕ ਸੈਂਕੜੇ ਵਾਹਨ ਵੱਖ-ਵੱਖ ਥਾਵਾਂ ’ਤੇ ਫਸੇ ਰਹੇ। ਸਥਾਨਕ ਲੋਕਾਂ ਦੇ ਨਾਲ ਸੈਲਾਨੀਆਂ ਨੂੰ ਵੀ ਮੁਸ਼ਕਲਾਂ ਦਾ...
Call Us