ਜਲੰਧਰ (ਰਾਹੁਲ ਅਗਰਵਾਲ) ਮਾਨਯੋਗ ਸ਼੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਰੇਟ ਜਲੰਧਰ ਦੇ ਏਰੀਆ ਵਿੱਚ ਵੱਖ ਵੱਖ ਅਪਰਾਧਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼੍ਰੀ ਬਲਵਿੰਦਰ ਸਿੰਘ ਰੰਧਾਵਾ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ -1ਜਲੰਧਰ ਜੀ ਦੀਆਂ ਹਿਦਾਇਤਾਂ ਅਨੁਸਾਰ ਸ੍ਰੀ ਨਿਰਮਲ ਸਿੰਘ PPS/ACP ਸੈਂਟਰਲ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ INSP ਰਾਜੇਸ਼ ਅਰੋੜਾ ਮੁੱਖ ਅਫਸਰ ਥਾਣਾ ਰਾਮਾ ਮੰਡੀ ਜਲੰਧਰ ਜੀ ਦੀ ਨਿਗਰਾਨੀ ਹੇਠ SI ਮਦਨ ਸਿੰਘ ਚੋਂਕੀ ਇੰਚਾਰਜ ਦਕੋਹਾ ਰਾਮਾ ਮੰਡੀ ਜਲੰਧਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਹੱਲਾ ਦਕੋਹਾ ਰਾਮਾ ਮੰਡੀ ਜਲੰਧਰ ਦੇ ਏਰੀਆ ਵਿੱਚ ਆਪਣੇ ਸਕੂਲ ਵਿੱਚ ਨਾ ਪਹੁੰਚਣ ਵਾਲੇ ਲਾ ਪਤਾ ਬੱਚਿਆਂ ਨੂੰ ਇੱਕ ਘੰਟੇ ਦੇ ਅੰਦਰ ਅੰਦਰ ਉਹਨਾਂ ਦੇ ਵਾਰਸਾਂ ਹਵਾਲੇ ਕੀਤਾ ਹੈ l