Tuesday, February 11
Shadow

ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਦੇ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ ਛਾਉਣੀ ਤੇ ਸਬ ਡਵੀਜ਼ਨ ਸਾਂਝ ਕੇਂਦਰ ਛਾਉਣੀ ਵਿਜ਼ਿਟ ਕਰਵਾਇਆ ਗਿਆ ।

Share Please

ਜਲੰਧਰ ਕੈਂਟ(ਰਾਹੁਲ ਅਗਰਵਾਲ) ਮਾਣਯੋਗ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ IPS ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰ ਡਵੀਜ਼ਨ ਪੰਜਾਬ ਜੀ, ਅਤੇ ਸ਼੍ਰੀ ਕੁਲਦੀਪ ਸਿੰਘ ਚਾਹਲ IPS ਪੁਲਿਸ ਕਮਿਸ਼ਨਰ ਜਲੰਧਰ ਜੀ, ਤੇ ਸ਼੍ਰੀ ਸੁਖਵਿੰਦਰ ਸਿੰਘ PPS ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਥਾਨਿਕ ਕਮ-ਡਿਸਟ੍ਰਿਕਟ ਕਮਿਊਨਿਟੀ ਪੁਲਿਸ ਅਫਸਰ ਕਮਿਸ਼ਨਰੇਟ ਜਲੰਧਰ ਜੀ ਦੀਆਂ ਹਦਾਇਤਾਂ ਅਤੇ ਮਾਰਗਦਰਸ਼ਨ ਅਨੁਸਾਰ ਜ਼ਿਲ੍ਹਾ ਸਾਂਝ ਕੇਂਦਰ ਕਮਿਸ਼ਨਰੇਟ ਜੰਲਧਰ ਵਲੋਂ ਐਸ.ਪੀ.ਸੀ ਪ੍ਰੋਗਰਾਮ ਦੇ ਤਹਿਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਫੀ ਪਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਡੇ ਸਪਰਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ, ਦੇ ਵਿਦਿਆਰਥੀਆਂ ਦੀਆਂ ਆਊਟਡੋਰ ਗਤੀਵਿਧੀਆਂ ਮਿਤੀ 25.09.2023 ਨੂੰ ਕੀਤੀਆਂ ਗਈਆਂ ਹਨ।

ਵਿਦਿਆਰਥੀਆਂ ਨੂੰ ਸਬ ਡਵੀਜ਼ਨ ਸਾਂਝ ਕੇਂਦਰ ਛਾਉਣੀ ਅਤੇ ਪੁਲਿਸ ਸਟੇਸ਼ਨ ਦੇ ਕੰਮ, ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ., ਡੀ.ਐਸ.ਪੀ./ਐਸ.ਐਚ.ਓ. ਪੁਲਿਸ ਸਟੇਸ਼ਨ ਕੈਂਟ ਕਮਿਸ਼ਨਰੇਟ ਜਲੰਧਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਬਾਰੇ, ਬਜ਼ੁਰਗਾਂ ਦੇ ਸਤਿਕਾਰ ਬਾਰੇ ਜਾਣੂ ਕਰਵਾਇਆ ਅਤੇ ਐਮਰਜੈਂਸੀ ਵਿੱਚ ਪੁਲਿਸ ਹੈਲਪ ਲਾਈਨ ਨੰਬਰ 112, ਸਾਈਬਰ ਕ੍ਰਾਈਮ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਤੇ ਮੁੱਖ ਅਫਸਰ ਜਲੰਧਰ ਕੈਂਟ ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਗੁਰਦੀਪ ਲਾਲ ਅਤੇ ਇੰਸਪੈਕਟਰ ਸੰਜੀਵ ਕੁਮਾਰ, ਏ.ਐਸ. ਆਈ ਸੁਖਵਿੰਦਰ ਸਿੰਘ, ਥਾਣਾ ਸਟਾਫ, ਸਾਂਝ ਸਟਾਫ ,ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Call Us